ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਐਨਐਸਯੂਆਈ ਪੰਜਾਬ ਦੇ ਸਾਬਕਾ ਪ੍ਰਧਾਨ ਅਕਸ਼ੈ ਸ਼ਰਮਾ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਨਾਲੋਂ ਨਾਤਾ ਤੋੜਨ ਮਗਰੋਂ ਇੱਕ ਘੰਟੇ ਦੇ ਅੰਦਰ ਹੀ ਭਾਜਪਾ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਯੂਥ ਕਾਂਗਰਸ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਸੀ।
ਅਸਤੀਫਾ ਦੇਣ ਤੋਂ ਇੱਕ ਘੰਟੇ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਪਾਰਟੀ ਦੇ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ਵਿੱਚ ਚੰਡੀਗੜ੍ਹ ਸਥਿਤ ਭਾਜਪਾ ਦਫਤਰ ‘ਚ ਹੋਈ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਅਕਸ਼ੈ ਸ਼ਰਮਾ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ ਸੀ। ਇਸ ਮੌਕੇ ਸੁਨੀਲ ਜਾਖੜ ਨੇ ਅਕਸ਼ੈ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਇੱਕ ਡੁੱਬਦਾ ਜਹਾਜ਼ ਹੈ ਅਤੇ ਲੋਕ ਇਸ ਜਹਾਜ਼ ਤੋਂ ਲਗਾਤਾਰ ਛਾਲ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਕਾਂਗਰਸ ‘ਤੇ ਪਰਿਵਾਰਵਾਦ ਪੂਰੀ ਤਰ੍ਹਾਂ ਹਾਵੀ ਹੋ ਚੁੱਕਾ ਹੈ।