ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਹਿਲੀ ਵਾਰ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। 2 ਮਈ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਦਾ ਕਾਰਨ ਗਰਮੀਆਂ ਵਿੱਚ ਬਿਜਲੀ ਦੀ ਕਮੀ ਨਾ ਆਉਣ ਦੇਣਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮਾਨ ਨੇ ਦੱਸਿਆ ਕਿ ਇਹ ਫੈਸਲਾ ਵਿਦੇਸ਼ਾਂ ਦੀ ਤਰਜ਼ ‘ਤੇ ਲਿਆ ਗਿਆ ਹੈ। ਭਾਰਤ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਕੋਸ਼ਿਸ਼ ਹੈ। ਉਮੀਦ ਹੈ ਕਿ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਫੈਸਲਾ ਲਿਆ ਹੈ ਜੋ ਤੁਹਾਡੇ ਨਾਲ ਸਾਂਝਾ ਕਰ ਰਿਹਾ ਹਾਂ… ਸਰਕਾਰੀ ਦਫ਼ਤਰਾਂ ਦੇ ਸਮੇਂ 'ਚ ਤਬਦੀਲੀ…ਦੇਸ਼ 'ਚ ਪਹਿਲੀ ਵਾਰ ਇਹ ਫਾਰਮੂਲਾ ਲਾਗੂ ਹੋਵੇਗਾ…Live https://t.co/jCEkRsHjHj
— Bhagwant Mann (@BhagwantMann) April 8, 2023