ਪੰਜਾਬ ‘ਚ ਹੁਣ 14 ਫਰਵਰੀ ਦੀ ਥਾਂ 20 ਫਰਵਰੀ ਨੂੰ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਦਕਿ ਵੋਟਾਂ ਦੀ ਗਿਣਤੀ ਨਿਰਧਾਰਿਤ ਮਿਤੀ ਅਨੁਸਾਰ 10 ਮਾਰਚ ਨੂੰ ਹੋਵੇਗੀ। ਉੱਥੇ ਹੀ ਇਸ ਦੌਰਾਨ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਅਤੇ ਸੰਯੁਕਤ ਸੰਘਰਸ਼ ਪਾਰਟੀ ਨੇ ਇਕੱਠੇ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ ਅੰਦੋਲਨ ਵਿੱਚੋਂ ਨਿਕਲੀਆਂ ਦੋਵੇਂ ਪਾਰਟੀਆਂ ਨੇ ਸੋਮਵਾਰ ਨੂੰ ਮਿਲ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ।
ਸੰਯੁਕਤ ਸੰਘਰਸ਼ ਪਾਰਟੀ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਹ ਸੰਯੁਕਤਸਮਾਜ ਮੋਰਚੇ ਨਾਲ ਮਿਲ ਕੇ ਪੰਜਾਬ ਨੂੰ ਬਚਾਉਣ ਦੀ ਲੜਾਈ ਲੜਨਗੇ। ਇਸ ਤੋਂ ਪਹਿਲਾਂ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੀ ਸੰਭਾਵਨਾ ਖਤਮ ਹੁੰਦੀ ਨਜ਼ਰ ਆ ਰਹੀ ਸੀ।