ਇੱਕ ਪਾਸੇ ਜਿੱਥੇ ਕੋਰੋਨਾ ਦੀ ਲੜਾਈ ਅਜੇ ਵੀ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਆਂਧਰਾ ਪ੍ਰਦੇਸ਼ ਦੇ ਲੋਕ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਉੱਥੇ ਹੀ ਇਸ ਮੁਸੀਬਤ ਦੀ ਘੜੀ ‘ਚ ਅਦਾਕਾਰ ਅੱਲੂ ਅਰਜੁਨ ਮਦਦ ਲਈ ਅੱਗੇ ਆਏ ਹਨ ਅਤੇ ਹੜ੍ਹ ਪੀੜਤਾ ਲਈ ਦਾਨ ਦਿੱਤਾ ਹੈ। ਆਲੂ ਅਰਜੁਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ ਦਾਨ ਦਿੱਤਾ ਹੈ ਅਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਵੀ ਸਾਂਝੀ ਕੀਤੀ ਹੈ।
ਅਲੂ ਅਰਜੁਨ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਲਈ 25 ਲੱਖ ਰੁਪਏ ਦਾਨ ਕੀਤੇ ਹਨ। ਕੋਵਿਡ ਦੇ ਸਮੇਂ ਦੌਰਾਨ ਵੀ ਕਈ ਸਿਤਾਰਿਆਂ ਨੇ ਲੱਖਾਂ ਅਤੇ ਕਰੋੜਾਂ ਰੁਪਏ ਦਾਨ ਕੀਤੇ ਸੀ ਅਤੇ ਕੋਰੋਨਾ ਵਿਰੁੱਧ ਚੱਲ ਰਹੀ ਲੜਾਈ ਵਿੱਚ ਯੋਗਦਾਨ ਪਾਇਆ ਸੀ।