ਅਦਾਕਾਰਾ ਡੌਲੀ ਸੋਹੀ ਦੀ ਭੈਣ ਅਮਨਦੀਪ ਸੋਹੀ ਦਾ ਦਿਹਾਂਤ ਹੋ ਗਿਆ ਹੈ। ਡੌਲੀ ਖੁਦ ਸਰਵਾਈਕਲ ਕੈਂਸਰ ਦੀ ਪੀੜਤ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅਮਨ ਦੇ ਦਿਹਾਂਤ ਦੀ ਪੁਸ਼ਟੀ ਕਰਦਿਆਂ, ਸੀਨੀਅਰ ਅਦਾਕਾਰਾ ਨੀਲੂ ਕੋਹਲੀ ਨੇ ਪੋਸਟ ਸਾਂਝੀ ਕਰ ਕਿਹਾ ਕਿ, “ਮੈਂ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਮੈਨੂੰ ਅਮਨ ਨੂੰ ਇਸ ਤਰ੍ਹਾਂ ਅਲਵਿਦਾ ਕਹਿਣਾ ਪਏਗਾ। ਇਹ ਉਸਦੇ ਹੱਸਣ ਅਤੇ ਖੇਡਣ ਦੇ ਦਿਨ ਸਨ। ਪਰ ਪ੍ਰਮਾਤਮਾ ਨੇ ਉਨ੍ਹਾਂ ਲਈ ਕੁਝ ਹੋਰ ਸੋਚਿਆ ਸੀ ਅਤੇ ਇਸ ਲਈ ਉਨ੍ਹਾਂ ਨੇ ਆਪਣੇ ਪਸੰਦੀਦਾ ਬੱਚੇ ਨੂੰ ਆਪਣੇ ਕੋਲ ਬੁਲਾ ਲਿਆ। ਉਨ੍ਹਾਂ ਦੀ ਮਾਂ ਅਤੇ ਪਰਿਵਾਰ ਬਾਰੇ ਸੋਚ ਕੇ ਰੋਂਗਟੇ ਖੜ੍ਹੇ ਹੋ ਜਾਂਦੇ ਨੇ। ਰੱਬ ਉਨ੍ਹਾਂ ਨੂੰ ਤਾਕਤ ਦੇਵੇ।”
ਅਮਨਦੀਪ ਨਾਲ ਸਬੰਧਿਤ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਪੀਲੀਆ ਹੋਣ ਕਾਰਨ ਫਰਵਰੀ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਬੀਮਾਰੀ ਕਾਰਨ ਉਨ੍ਹਾਂ ਦੀਆਂ ਪੇਚੀਦਗੀਆਂ ਵਧ ਗਈਆਂ, ਉਨ੍ਹਾਂ ਦੀ ਕਿਡਨੀ ਫੇਲ ਹੋ ਗਈ ਅਤੇ ਅੰਤ ਵਿਚ ਉਨ੍ਹਾਂ ਦੇ ਸਰੀਰ ਨੇ ਹਾਰ ਮੰਨ ਲਈ। ਹਾਲਾਂਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। 22 ਫਰਵਰੀ 2024 ਨੂੰ, ਅਮਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਹਸਪਤਾਲ ਦੇ ਬੈੱਡ ‘ਤੇ ਪਈ ਹੈ ਅਤੇ ਉਨ੍ਹਾਂ ਦੇ ਹੱਥ ‘ਤੇ Saline ਲਗਾਇਆ ਹੋਇਆ ਹੈ।