ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 5 ਮਿੰਟ ਲਈ ਗੱਲਬਾਤ ਕਰਨਗੇ। ਇੰਨਾ ਹੀ ਨਹੀਂ ਅਮਿਤ ਸ਼ਾਹ ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ‘ਚ ਖੋਲ੍ਹੇ ਜਾਣ ਵਾਲੇ ਖੇਤਰੀ ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੀ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰਨ ਜਾ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪ੍ਰੋਗਰਾਮ ਵਿੱਚ ਦਿੱਲੀ, ਜੰਮੂ ਕਸ਼ਮੀਰ, ਲੱਦਾਖ, ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਉੜੀਸਾ ਦੇ ਮੁੱਖ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਹਿੱਸਾ ਲੈਣਗੇ। ਐਨਸੀਬੀ ’ਤੇ ਆਧਾਰਿਤ ਇਸ ਮੀਟਿੰਗ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਆਨਲਾਈਨ ਸਿਗਨਲ ’ਤੇ ਨਸ਼ਟ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਬਣਨ ਜਾ ਰਹੇ ਐਨਸੀਬੀ ਖੇਤਰੀ ਦਫ਼ਤਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ।