ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੁੱਝ ਦਿਨਾਂ ਤੱਕ ਪੰਜਾਬ ਪਹੁੰਚ ਰਹੇ ਹਨ ਜਿਸ ਕਾਰਨ ਪੰਜਾਬ ਦੀ ਸਿਆਸਤ ਗਰਮਾਉਣ ਦੇ ਵੀ ਅੰਦਾਜੇ ਹਨ। ਦਰਅਸਲ ਸ਼ਾਹ 29 ਜਨਵਰੀ ਨੂੰ ਪਟਿਆਲਾ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਇਹ ਕੈਪਟਨ ਲਈ ਵੀ ਤਾਕਤ ਦਾ ਪ੍ਰਦਰਸ਼ਨ ਹੋਵੇਗਾ।
ਇਸ ਦੇ ਨਾਲ ਹੀ ਅਮਿਤ ਸ਼ਾਹ ਦੇ ਦੌਰੇ ਨੂੰ ਰਾਹੁਲ ਗਾਂਧੀ ਦੇ ਦੌਰੇ ਨਾਲ ਵੀ ਜੋੜਿਆ ਜਾ ਰਿਹਾ ਹੈ। ਅਗਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਅਜਿਹੇ ‘ਚ ਰਾਹੁਲ ਦੇ ਦੌਰੇ ਨਾਲ ਭਾਜਪਾ ਨੂੰ ਹੋਏ ਨੁਕਸਾਨ ਨੂੰ ਕੰਟਰੋਲ ਕਰਨ ਦੇ ਨਜ਼ਰੀਏ ਨਾਲ ਭਾਜਪਾ ਦੀ ਸਿਆਸਤ ਵੀ ਜੁੜੀ ਹੋਈ ਹੈ। ਅਮਿਤ ਸ਼ਾਹ ਦਾ ਦੌਰਾ ਇਸ ਲਈ ਵੀ ਖਾਸ ਹੈ ਕਿਉਂਕਿ ਰਾਹੁਲ ਗਾਂਧੀ ਆਪਣੀਆਂ ਰੈਲੀਆਂ ‘ਚ ਭਾਜਪਾ ‘ਤੇ ਨਿਸ਼ਾਨਾ ਸਾਧ ਰਹੇ ਹਨ। ਪੰਜਾਬ ਦੀ ਯਾਤਰਾ ਦੌਰਾਨ ਉਹ ਸੂਬਾ ਸਰਕਾਰ ਯਾਨੀ ਆਮ ਆਦਮੀ ਪਾਰਟੀ ਬਾਰੇ ਕੁਝ ਨਹੀਂ ਕਹਿ ਰਹੇ ਹਨ। ਉਨ੍ਹਾਂ ਦਾ ਨਿਸ਼ਾਨਾ ਪ੍ਰਧਾਨ ਮੰਤਰੀ ਮੋਦੀ ਹਨ। ਉਹ ਜੀਐਸਟੀ, ਨੋਟਬੰਦੀ ਵਰਗੇ ਮੁੱਦੇ ਚੁੱਕ ਰਹੇ ਹਨ। ਜਿਸ ਰਾਹੀਂ ਉਹ ਕਾਰੋਬਾਰ ਨੂੰ ਬਰਬਾਦ ਕਰਨ ਅਤੇ ਕੁਝ ਵਪਾਰੀਆਂ ਨੂੰ ਫਾਇਦਾ ਪਹੁੰਚਾਉਣ ਦੀ ਗੱਲ ਕਰ ਰਹੇ ਹਨ। ਸ਼ਾਹ ਰਾਹੁਲ ਨੂੰ ਇਸ ਦਾ ਜਵਾਬ ਰੈਲੀ ਰਾਹੀਂ ਦੇ ਸਕਦੇ ਹਨ।