ਐਤਵਾਰ ਨੂੰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਅੰਮ੍ਰਿਤਪਾਲ ਸਿੰਘ ਦੇ ਇਥੇ ਹੋਣ ਦੀ ਸੂਹ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਾਂਝੀ ਕਾਰਵਾਈ ਵਿੱਚ ਘੇਰਾਬੰਦੀ ਕੀਤੀ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਗੁਰੂ ਘਰ ਦੇ ਅੰਦਰ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਡਿਬਰੂਗੜ੍ਹ ਲੈ ਕੇ ਰਵਾਨਾ ਹੋ ਗਈ ਹੈ। ਬਠਿੰਡਾ ਏਅਰਪੋਰਟ ਤੇ ਹੀ ਅੰਮ੍ਰਿਤਪਾਲ ਦਾ ਮੈਡੀਕਲ ਵੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਅਜਨਾਲਾ ਕੋਰਟ ’ਚ ਅੰਮ੍ਰਿਤਪਾਲ ਦੀ ਆਨਲਾਈਨ ਪੇਸ਼ੀ ਹੋਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ।