[gtranslate]

ਪੰਜਾਬ ‘ਚ ਅੰ.ਮ੍ਰਿ/ਤ/ਪਾਲ ਸਿੰਘ ਦੀ ਰਿਹਾਈ ਦੀ ਮੰਗ ਤੇਜ਼, ਬਾਬਾ ਬਕਾਲਾ ‘ਚ ਹੋਵੇਗੀ ਵਿਸ਼ਾਲ ਰੈਲੀ

amritpal-singh-release-demand-rally

ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪਰ ਹੁਣ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮਾਮਲਾ ਗਰਮਾਉਣ ਲੱਗਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਪਾਲ ਨੂੰ ਜੇਲ੍ਹ ਵਿੱਚ ਰੱਖਣ ‘ਤੇ ਸਵਾਲ ਚੁੱਕੇ ਸਨ। ਚੰਨੀ ਨੇ ਸੰਸਦ ਸੈਸ਼ਨ ‘ਚ ਅੰਮ੍ਰਿਤਪਾਲ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੀ ਘੇਰਿਆ ਸੀ। ਅੰਮ੍ਰਿਤਪਾਲ ਸਿੰਘ ਵੱਲੋਂ ਉਸ ‘ਤੇ ਲਗਾਏ ਗਏ ਐੱਨਐੱਸਏ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਪੰਜਾਬ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਹੁਣ ਅੰਮ੍ਰਿਤਪਾਲ ਸਿੰਘ ਦੇ ਸਮਰਥਕ MP ਦੀ ਰਿਹਾਈ ਲਈ ਬਾਬਾ ਬਕਾਲਾ ਵਿਖੇ ਵਿਸ਼ਾਲ ਰੈਲੀ ਕਰਨ ਜਾ ਰਹੇ ਹਨ। ਇਹ ਪੰਥਕ ਸਮਾਗਮ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਐਨਐਸਏ ਵਧਾਉਣ ਪਿੱਛੇ ਕੀ ਆਧਾਰ ਸੀ।

Likes:
0 0
Views:
169
Article Categories:
India News

Leave a Reply

Your email address will not be published. Required fields are marked *