[gtranslate]

ਸਾਥੀਆਂ ਦੀ ਗ੍ਰਿਫਤਾਰੀ ‘ਤੇ ਭੜਕੇ ਭਾਈ ਅਮ੍ਰਿਤਪਾਲ ਸਿੰਘ ,ਪੁਲਿਸ ਨੂੰ ਚਿਤਾਵਨੀ ਦਿੰਦਿਆਂ ਬੋਲੇ “ਜਲਦ ਰਿਹਾਅ ਕਰੋ ਨਹੀਂ ਤਾਂ ਕਰਾਂਗੇ ਸੰਘਰਸ਼”

amritpal singh warns ajnala police

ਅੰਮ੍ਰਿਤਸਰ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਕਾਰਵਾਈ ਕੀਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ’ਤੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਦੋ ਸਮਰਥਕਾਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੁਲਿਸ ਨੂੰ ਚਿਤਾਵਨੀ ਜਾਰੀ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਨਾਲਾ ਵਿੱਚ ਇੱਕ ਨੌਜਵਾਨ ਦੇ ਕਹਿਣ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਨ੍ਹਾਂ ਦੇ ਦੋ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਨੂੰ ਕਿਸੇ ਵੀ ਟਕਰਾਅ ਤੋਂ ਦੂਰ ਰਹਿਣ ਲਈ ਕਹਿ ਚੁੱਕੇ ਹਨ।

ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕਾਂ ਨੂੰ ਇਸ ਤਰ੍ਹਾਂ ਇਕੱਲਿਆਂ ਇਕੱਲਿਆਂ ਚੁੱਕਣਾ ਹੈ ਤਾਂ ਅਸੀਂ ਸਾਰੇ ਇਕੱਠੇ ਹੋ ਕੇ ਦੇਖ ਲੈਂਦੇ ਹਾਂ। ਫਿਰ ਦੇਖਦੇ ਹਾਂ ਕਿ ਕੀ ਭਾਅ ਵਿਕਦੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਉਨ੍ਹਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਥੇ ਬੈਠ ਕੇ ਵਿਚਾਰ ਕੀਤਾ ਜਾਵੇਗਾ ਕਿ ਅੱਗੇ ਕੀ ਕਰਨਾ ਹੈ। ਜੇਕਰ ਪੁਲਿਸ ਨੇ ਉਨ੍ਹਾਂ ਦੇ ਸਾਥੀਆਂ ਨੂੰ ਜਲਦੀ ਰਿਹਾਅ ਨਾ ਕੀਤਾ ਤਾਂ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *