[gtranslate]

ਨਿਊਜ਼ੀਲੈਂਡ ਵਾਸੀਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਹਵਾਈ ਅੱਡੇ ਤੇ ਕੁਆਲਾਲੰਪੁਰ ਵਿਚਾਲੇ ਰੋਜ਼ਾਨਾ ਚੱਲੇਗੀ ਉਡਾਣ, ਜਾਣੋ ਕਿੰਝ ਮਿਲੇਗਾ ਫਾਇਦਾ

amritsar airport and kuala lumpur

ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਹਵਾਈ ਸੰਪਰਕ ’ਚ ਅਗਸਤ ਮਹੀਨੇ ਤੋਂ ਵਾਧਾ ਹੋਇਆ ਹੈ। ਮਲੇਸ਼ੀਆ ਏਅਰਲਾਈਨਜ਼ ਨੇ ਪਹਿਲੀ ਅਗਸਤ ਤੋਂ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਦਰਮਿਆਨ ਹਫ਼ਤੇ ’ਚ ਚਾਰ ਉਡਾਣਾਂ ਦੀ ਗਿਣਤੀ ਨੂੰ ਰੋਜ਼ਾਨਾ ਕਰ ਦਿੱਤਾ ਹੈ। ਮਲੇਸ਼ੀਆ ਏਅਰਲਾਈਨਜ਼ ਦੀਆਂ ਹੁਣ ਰੋਜ਼ਾਨਾ ਉਡਾਣਾਂ ਦੇ ਨਾਲ-ਨਾਲ ਏਅਰ ਏਸ਼ੀਆ ਐਕਸ ਦੀਆਂ ਹਫ਼ਤੇ ’ਚ ਚਾਰ ਅਤੇ ਬਟਿਕ ਏਅਰ ਦੀਆਂ ਤਿੰਨ ਉਡਾਣਾਂ ਨਾਲ ਕੁਆਲਾਲੰਪੁਰ ਅਤੇ ਅੰਮ੍ਰਿਤਸਰ ਵਿਚਕਾਰ ਮਹੱਤਵਪੂਰਨ ਵਾਧਾ ਹੋਇਆ ਹੈ।

ਪੰਜਾਬ ਦੇ ਯਾਤਰੀਆਂ ਤੋਂ ਇਲਾਵਾ, ਇਨ੍ਹਾਂ ਉਡਾਣਾਂ ਤੋਂ ਗੁਆਂਢੀ ਰਾਜ ਦੇ ਯਾਤਰੀ ਵੀ ਲਾਭ ਲੈ ਰਹੇ ਹਨ। ਉੱਥੇ ਹੀ ਉਡਾਣਾਂ ‘ਚ ਵਾਧੇ ਨਾਲ ਸਿੱਧਾ ਪੰਜਾਬ ਪਹੁੰਚਣਾ ਹੁਣ ਹੋਰ ਸੁਖਾਲਾ ਹੋ ਗਿਆ ਹੈ। ਆਸਟਰੇਲੀਆ ਦੇ ਮੈਲਬਰਨ, ਸਿਡਨੀ, ਐਡੀਲੇਡ, ਬ੍ਰਿਸਬਨ, ਪਰਥ ਅਤੇ ਨਿਊਜ਼ੀਲੈਂਡ ਦੇ ਆਕਲੈਂਡ ਵਰਗੇ ਸ਼ਹਿਰਾਂ ’ਚ ਵੱਸਦੇ ਪੰਜਾਬੀ ਕੁਆਲਾਲੰਪੁਰ ਵਿੱਚ ਦੋ ਤੋਂ ਤਿੰਨ ਘੰਟੇ ਰੁਕ ਕੇ ਵੀ ਸਿਰਫ਼ 15 ਤੋਂ 18 ਘੰਟਿਆਂ ’ਚ ਪੰਜਾਬ ਲਈ ਆਪਣੀ ਯਾਤਰਾ ਪੂਰੀ ਕਰ ਸਕਦੇ ਹਨ।

Leave a Reply

Your email address will not be published. Required fields are marked *