ਐਂਟਰਟੇਨਮੈਂਟ ਇੰਡਸਟਰੀ ਨੂੰ ਛੱਡ ਕੇ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਵਾਲੇ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ 16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤੇ ਉਨ੍ਹਾਂ ਦੇ ਹਮਸਫ਼ਰ ਪੇਸ਼ੇ ਵਜੋਂ ਵਕੀਲ ਹਨ। ਰਿਪੋਰਟਾਂ ਅਨੁਸਾਰ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸਬੰਧਿਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ ‘ਚ ਰਹਿ ਰਿਹਾ ਹੈ।
