ਪੰਜਾਬ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਮੌਤਾਂ ਹੁਸ਼ਿਆਰਪੁਰ, ਲੁਧਿਆਣਾ ਅਤੇ ਮੋਗਾ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਬਾਅਦ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਵੀ ਕੋਰੋਨਾ ਪੌਜੇਟਿਵ ਪਾਏ ਗਏ ਹਨ। ਉਨ੍ਹਾਂ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ।
ਇਸ ਤੋਂ ਪਹਿਲਾਂ ਜੇਲ੍ਹ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸੰਪਰਕ ਵਿਚ ਆਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਇਕਾਂਤਵਾਸ ਵਿਚ ਹਨ। ਇਸ ਸਮੇਂ ਰਾਜ ਵਿੱਚ 95 ਮਰੀਜ਼ ਆਕਸੀਜਨ ਅਤੇ ਆਈਸੀਯੂ ਵਿੱਚ ਯਾਨੀ ਜੀਵਨ ਬਚਾਓ ਸਹਾਇਤਾ ‘ਤੇ ਪਹੁੰਚ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ।