ਆਸਟ੍ਰੇਲੀਆ ਦੇ ਸਿਡਨੀ ਵਿੱਚ ਲਾਗੂ ਲੌਕਡਾਊਨ ਤੋਂ ਹੋਣ ਉਥੋਂ ਦੇ ਸਥਾਨਕ ਲੋਕ ਪਰੇਸ਼ਾਨ ਹੋ ਚੁੱਕੇ ਹਨ। ਲੰਬੇ ਸਮੇਂ ਤੋਂ ਲਾਗੂ ਲੌਕਡਾਊਨ ਨੂੰ ਲੈ ਕੇ ਆਸਟ੍ਰੇਲੀਆ ਦੇ ਸਿਡਨੀ ਵਿੱਚ ਲੋਕਾਂ ਦਾ ਗੁੱਸਾ ਵੀ ਦੇਖਣ ਨੂੰ ਮਿਲਿਆ ਹੈ। ਭਾਰੀ ਗਿਣਤੀ ਵਿੱਚ ਲੋਕਾਂ ਨੇ ਇਕੱਠੇ ਹੋ ਕਿ ਲੌਕਡਾਊਨ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰ ਪ੍ਰਦਰਸ਼ਨ ਕੀਤਾ ਹੈ। ਲੋਕ ਵਿਕਟੋਰੀਆ ਪਾਰਕ ਅਤੇ ਓਂਟੋ ਬ੍ਰਾਡਵੇ ਵਿਖੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤਾਲਾਬੰਦੀ ਦਾ ਵਿਰੋਧ ਕਰ ਰਹੇ ਹਨ। ਪ੍ਰਦਰਸ਼ਨਕਾਰੀ ਹੱਥਾਂ ਵਿੱਚ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਤਾਲਾਬੰਦੀ ਦੇ ਵਿਰੋਧ ਵਿੱਚ ਲੋਕਾਂ ਨੇ ਇੱਕ ਪੈਦਲ ਮਾਰਚ ਵੀ ਕੱਢਿਆ। ਲੋਕਾਂ ਨੇ ਸਰਕਾਰ ਤੋਂ ਤਾਲਾਬੰਦੀ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ। ਇਸ ਤਾਲਾਬੰਦੀ ਦੇ ਵਿਰੋਧ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਇੱਕ ਉਪਭੋਗਤਾ ਨੇ ਲਿਖਿਆ ਕਿ ਸਿਡਨੀ ਵਿੱਚ ਐਂਟੀ-ਲੌਕਡਾਊਨ ਪ੍ਰਦਰਸ਼ਨ ਸੁਪਰਪ੍ਰੈਡਰ ਦੀ ਇੱਕ ਘਟਨਾ ਬਣ ਰਿਹਾ ਹੈ। ਲੋਕ ਬਿਨਾ ਮਾਸਕ ਅਤੇ ਸਮਾਜਿਕ ਦੂਰੀਆਂ ਦੀ ਪਾਲਣਾ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਵੱਡੀ ਗਿਣਤੀ ਵਿੱਚ ਲੋਕ ਪਾਰਕ ਨੇੜੇ ਇਕਜੁੱਟ ਹੋ ਰਹੇ ਹਨ ਅਤੇ ਪਾਬੰਦੀਆਂ ਦਾ ਵਿਰੋਧ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਉਹ ਘਰਾਂ ਵਿੱਚ ਕੈਦ ਹੋ ਕੇ ਪ੍ਰੇਸ਼ਾਨ ਹੋ ਗਏ ਹਨ। ਸਰਕਾਰ ਨੂੰ ਤਾਲਾਬੰਦੀ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਘਰਾਂ ਤੋਂ ਬਾਹਰ ਜਾਣ ਲਈ ਸੁਤੰਤਰ ਕਰਨਾ ਚਾਹੀਦਾ ਹੈ।