ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਜਿਸ ‘ਚ ਉਹ ਆਪਣੇ ਬਾਡੀਗਾਰਡ ਸੋਨੂੰ ਨਾਲ ਮੁੰਬਈ ਦੀਆਂ ਸੜਕਾਂ ‘ਤੇ ਬਾਈਕ ਚਲਾਉਂਦੀ ਨਜ਼ਰ ਆ ਰਹੀ ਸੀ। ਇਸ ਵੀਡੀਓ ‘ਚ ਸਾਫ ਨਜ਼ਰ ਆ ਰਿਹਾ ਸੀ ਕਿ ਅਨੁਸ਼ਕਾ ਅਤੇ ਉਸ ਦੇ ਬਾਡੀਗਾਰਡ ਨੇ ਬਾਈਕ ਚਲਾਉਂਦੇ ਸਮੇਂ ਹੈਲਮੇਟ ਨਹੀਂ ਪਾਇਆ ਹੋਇਆ ਸੀ। ਜਿਸ ਕਾਰਨ ਉਹ ਹੁਣ ਮੁਸੀਬਤ ਵਿੱਚ ਫਸ ਗਏ ਹਨ। ਟਾਈਮਜ਼ ਨਾਓ ਦੀ ਰਿਪੋਰਟ ਦੇ ਅਨੁਸਾਰ, ਅਨੁਸ਼ਕਾ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ, ਮੁੰਬਈ ਟ੍ਰੈਫਿਕ ਪੁਲਿਸ ਨੇ ਰਾਈਡਰ ਸੋਨੂੰ ਸ਼ੇਖ ‘ਤੇ 10,500 ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਉਸ ‘ਤੇ ਧਾਰਾ 129/194, ਧਾਰਾ 5/180 ਅਤੇ ਧਾਰਾ 3 (1) 18 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਚਲਾਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਮੁੰਬਈ ਟ੍ਰੈਫਿਕ ਪੁਲਿਸ ਨੇ ਕੀਤੀ ਹੈ।
![anushka sharma bodyguard fined](https://www.sadeaalaradio.co.nz/wp-content/uploads/2023/05/57aff5ce-5b3e-4e36-9321-001ba1200037-950x499.jpg)