ਭਾਰਤੀ ਟੀਮ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਦੇ ਪ੍ਰਸ਼ੰਸਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਵਿਰਾਟ ਕਰੋੜਾਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦੇ ਹਨ। ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਕੋਹਲੀ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਭਾਵੇਂ ਅੱਜ ਕੋਹਲੀ ਦਾ ਜਨਮਦਿਨ ਹੈ ਪਰ ਪ੍ਰਸ਼ੰਸਕਾਂ ਲਈ ਵੀ ਅੱਜ ਦਾ ਦਿਨ ਬਹੁਤ ਖਾਸ ਹੈ। ਹਰ ਕੋਈ ਆਪਣੇ ਚਹੇਤੇ ਕ੍ਰਿਕਟ ਸਟਾਰ ਨੂੰ ਵਧਾਈ ਦੇ ਰਿਹਾ ਹੈ।
ਅਜਿਹੇ ‘ਚ ਵਿਰਾਟ ਦੀ ਪਤਨੀ ਅਤੇ ਬਾਲੀਵੁੱਡ ਅਦਕਾਰਾ ਅਨੁਸ਼ਕਾ ਸ਼ਰਮਾ ਦੀ ਪੋਸਟ ‘ਤੇ ਵੀ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਅਦਾਕਾਰਾ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਰਾਹੀਂ ਵਿਰਾਟ ਕੋਹਲੀ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਪਰ ਅਨੁਸ਼ਕਾ ਦੀ ਇਹ ਪੋਸਟ ਕਿਸੇ ਮਜ਼ਾਕ ਤੋਂ ਘੱਟ ਨਹੀਂ ਹੈ। ਉਨ੍ਹਾਂ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਅਦਾਕਾਰਾ ਨੇ ਆਪਣੀ ਪੋਸਟ ‘ਚ ਵਿਰਾਟ ਦੀਆਂ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਸਾਰੀਆਂ ਤਸਵੀਰਾਂ ਇੱਕੋ ਜਿਹੀਆਂ ਹਨ। ਵਿਰਾਟ ਕਿਸੇ ਵੀ ਤਸਵੀਰ ‘ਚ ਆਪਣਾ ਚਿਹਰਾ ਖਰਾਬ ਕੀਤੇ ਬਿਨਾਂ ਨਜ਼ਰ ਨਹੀਂ ਆ ਰਹੇ ਹਨ।
ਅਦਾਕਾਰਾ ਨੇ ਮਜ਼ਾਕੀਆ ਪ੍ਰਤੀਕਿਰਿਆ ਵਾਲੀਆਂ ਤਸਵੀਰਾਂ ਸ਼ੇਅਰ ਕਰਕੇ ਸਾਰਿਆਂ ਦਾ ਧਿਆਨ ਆਪਣੀ ਪੋਸਟ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਕੈਪਸ਼ਨ ‘ਚ ਲਿਖਿਆ, ”ਮੇਰੇ ਪਿਆਰ, ਅੱਜ ਤੁਹਾਡਾ ਜਨਮਦਿਨ ਹੈ। ਮੈਂ ਇਸ ਪੋਸਟ ਲਈ ਤੁਹਾਡਾ ਸਭ ਤੋਂ ਵਧੀਆ ਐਂਗਲ ਅਤੇ ਫੋਟੋਆਂ ਚੁਣੀਆਂ ਹਨ। ਮੈਂ ਤੁਹਾਨੂੰ ਹਰ ਹਾਲਤ ਵਿੱਚ ਪਿਆਰ ਕਰਦੀ ਹਾਂ।” ਜੇਕਰ ਦੇਖਿਆ ਜਾਵੇ ਤਾਂ ਅਦਾਕਾਰਾ ਦਾ ਕੈਪਸ਼ਨ ਉਸ ਦੀ ਪੋਸਟ ਨਾਲ ਬਿਲਕੁਲ ਫਿੱਟ ਬੈਠਦਾ ਹੈ। ਇਸ ਪੋਸਟ ‘ਤੇ ਕਈ ਲੋਕਾਂ ਨੇ ਕਮੈਂਟ ਕੀਤੇ ਹਨ। ਜਿਸ ‘ਚ ਵਿਰਾਟ ਕੋਹਲੀ ਦਾ ਨਾਂ ਵੀ ਸ਼ਾਮਿਲ ਹੈ।
ਵਿਰਾਟ ਕੋਹਲੀ ਨੇ ਆਪਣੀ ਪਤਨੀ ਦਾ ਕੈਪਸ਼ਨ ਪੜ੍ਹ ਕੇ ਹੱਸਣ ਵਾਲਾ ਇਮੋਜੀ ਅਤੇ ਦਿਲ ਦਾ ਇਮੋਜੀ ਸਾਂਝਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਜੋੜੀ ਵਿਰਾਟ ਦੇ ਜਨਮਦਿਨ ਦੇ ਮੌਕੇ ‘ਤੇ ਇਕੱਠੇ ਨਹੀਂ ਹੈ। ਇਨ੍ਹੀਂ ਦਿਨੀਂ ਅਦਾਕਾਰਾ ਆਪਣੀ ਆਉਣ ਵਾਲੀ ਫਿਲਮ ਚੱਕਦਾ ਐਕਸਪ੍ਰੈਸ ਦੀ ਸ਼ੂਟਿੰਗ ਵਿੱਚ ਰੁੱਝੀ ਹੋਈ ਹੈ। ਫਿਲਹਾਲ ਉਹ ਕੋਲਕਾਤਾ ‘ਚ ਹੈ। ਇਸ ਫਿਲਮ ‘ਚ ਅਨੁਸ਼ਕਾ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦੀ ਕਹਾਣੀ ਦਿਖਾਉਂਦੀ ਨਜ਼ਰ ਆਵੇਗੀ।