ਮਸ਼ਹੂਰ ਗਾਇਕ ਅਤੇ ਰੈਪਰ ਏਪੀ ਢਿੱਲੋਂ ਨੇ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨੂੰ ਦੱਸਿਆ ਹੈ ਕਿ ਉਹ ਸੁਰੱਖਿਅਤ ਹਨ। ਕੱਲ੍ਹ ਕੈਨੇਡਾ ਦੇ ਵੈਨਕੂਵਰ ਦੇ ਵਿਕਟੋਰੀਆ ਆਈਲੈਂਡ ਵਿੱਚ ਏਪੀ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਇਸ ਹਮਲੇ ਤੋਂ ਬਾਅਦ ਸਨਸਨੀ ਫੈਲ ਗਈ ਸੀ। ਹਮਲੇ ਦੀ ਜ਼ਿੰਮੇਵਾਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨੇ ਲਈ ਸੀ। ਦੱਸਿਆ ਗਿਆ ਕਿ ਵੈਨਕੂਵਰ ਤੋਂ ਇਲਾਵਾ ਟੋਰਾਂਟੋ ਦੇ ਵੁਡਰਿਜ ਵਿੱਚ ਵੀ ਗੋਲੀਬਾਰੀ ਹੋਈ ਸੀ। ਇਸ ਹਮਲੇ ਤੋਂ ਬਾਅਦ ਹੁਣ ਏਪੀ ਢਿੱਲੋਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਗੋਲੀਬਾਰੀ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਏਪੀ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਸਟੋਰੀ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕਿਹਾ, “ਮੈਂ ਸੁਰੱਖਿਅਤ ਹਾਂ। ਮੇਰੇ ਲੋਕ ਸੁਰੱਖਿਅਤ ਹਨ। ਸਾਡੇ ਨਾਲ ਸੰਪਰਕ ਕਰਨ ਵਾਲੇ ਹਰ ਵਿਅਕਤੀ ਦਾ ਧੰਨਵਾਦ। ਤੁਹਾਡਾ ਸਮਰਥਨ ਸਾਡੇ ਲਈ ਸਭ ਕੁਝ ਹੈ।” ਇਸ ਤੋਂ ਇਲਾਵਾ ਉਨ੍ਹਾਂ ਨੇ ਇੰਸਟਾ ‘ਤੇ ਇੱਕ ਵੀਡੀਓ ਵੀ ਪੋਸਟ ਕੀਤੀ ਹੈ, ਜਿਸ ‘ਚ ਉਹ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਕੋਲ ਇੱਕ ਆਦਮੀ ਬੈਠਾ ਹੈ, ਜੋ ਗਿਟਾਰ ਵਜਾ ਰਿਹਾ ਹੈ। ਗਾਇਕ ਨੇ ਪੋਸਟ ਵਿੱਚ ਲਿਖਿਆ, “ਪਿਆਰ ਫੈਲਾਉਂਦੇ ਰਹੋ।”