ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਪਹੁੰਚੇ ਸਨ, ਜਿਸ ਤੋਂ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ। ਰਿਪੋਰਟਾਂ ਮੁਤਾਬਕ, ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉਥੇ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਆਪਣੇ ਸੀ.ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਮੁੜ ਆਇਆ।
ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਲਗਭਗ 30 ਕਿਲੋਮੀਟਰ ਦੂਰ ਫਲਾਈਓਵਰ ‘ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁੱਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ ਸੀ। ਪੀਐੱਮ 15-20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੱਕ ਵੱਡੀ ਲਾਪਰਵਾਹੀ ਸੀ।
ਦੱਸ ਦੇਈਏ ਕਿ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਕਰਕੇ ਇਹ ਰੈਲੀ ਰੱਦ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੀ ਵਿਵਸਥਾ ਨਹੀਂ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਰਾਹ ਵਿੱਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਰਾਹ ਵਿੱਚ ਕਈ ਪ੍ਰਦਰਸ਼ਨਕਾਰੀ ਖੜ੍ਹੇ ਸਨ। ਵਾਪਸੀ ਦੌਰਾਨ ਵੀ ਪੀ.ਐੱਮ. ਮੋਦੀ 15-20 ਮਿੰਟ ਫਲਾਈਓਰ ‘ਤੇ ਫਸੇ ਰਹੇ। ਕੇਂਦਰ ਨੇ ਸੂਬਾ ਸਰਕਾਰ ਤੋਂ ਇਸ ਬਾਰੇ ਰਿਪੋਰਟ ਤਲਬ ਕੀਤੀ ਹੈ।