ਮੰਤਰੀ ਮੇਗਨ ਵੁਡਸ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਹੁਣ ਠੀਕ ਹਨ, ਜੋ ਕੋਵਿਡ -19 ਪੌਜੇਟਿਵ ਆਉਣ ਕਾਰਨ ਘਰ ‘ਚ ਏਕਾਂਤਵਾਸ ਹਨ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਐਤਵਾਰ, 8 ਮਈ ਤੋਂ ਆਈਸੋਲੇਸ਼ਨ ਵਿੱਚ ਹਨ, ਜਦੋਂ ਉਨ੍ਹਾਂ ਦੇ ਸਾਥੀ ਕਲਾਰਕ ਗੇਫੋਰਡ ਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਸੀ। ਸ਼ਨੀਵਾਰ ਨੂੰ ਆਰਡਰਨ ਨੇ ਵੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਉਨ੍ਹਾਂ ਨੂੰ ਵੀ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਧੀ ਨੀਵ ਵੀ ਕੋਰੋਨਾ ਪੌਜੇਟਿਵ ਪਾਈ ਗਈ ਸੀ। ਵੁਡਸ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕੀਤੀ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਹੁਣ ਠੀਕ ਮਹਿਸੂਸ ਕਰ ਰਹੇ ਹਨ।
