ਇੱਕ 39 ਸਾਲਾ ਵਿਅਕਤੀ ਨੂੰ ਪੁਲਿਸ ਦੀਆਂ ਦੋ ਗੱਡੀਆਂ ਵਿੱਚ ਕਥਿਤ ਤੌਰ ‘ਤੇ ਆਪਣੀ ਗੱਡੀ ਮਾਰਨ ਅਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਇਹ ਘਟਨਾਕ੍ਰਮ ਉਦੋਂ ਸ਼ੁਰੂ ਹੋਇਆ ਜਦੋਂ ਵਿਅਕਤੀ ਕਥਿਤ ਤੌਰ ‘ਤੇ ਪੁਲਿਸ ਤੋਂ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ। ਪੁਲਿਸ ਨੇ ਕਿਹਾ ਕਿ ਰਾਹਤ ਵਾਲੀ ਗੱਲ ਹੈ ਕਿ ਵਾਹਨਾਂ ਦੀ ਟੱਕਰ ਕਾਰਨ ਕੋਈ ਜ਼ਖਮੀ ਨਹੀਂ ਹੋਇਆ। ਵਿਅਕਤੀ ਨੂੰ ਭਲਕੇ ਹੈਮਿਲਟਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
