[gtranslate]

ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਧਮਕੀਆਂ ਦੇਣ ਵਾਲਾ ਗ੍ਰਿਫਤਾਰ, ਸੋਸ਼ਲ ਮੀਡੀਆ ‘ਤੇ ਪਾਈ ਸੀ ਵੀਡੀਓ

arrested for threatening cabinet

ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਮੰਤਰੀ ਨੂੰ ਭੱਦੀ ਭਾਸ਼ਾ ਵਰਤ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਸਥਾਨਕ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਲਿਆ ਸੀ ਪਰ ਪੁੱਛਗਿੱਛ ਮਗਰੋਂ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਪਾਇਆ ਗਿਆ। ਜਾਣਕਾਰੀ ਅਨੁਸਾਰ ਉਸ ਨੇ ਕਿਸੇ ਨਾਰਾਜ਼ਗੀ ਕਾਰਨ ਇਹ ਵੀਡੀਓ ਬਣਾਈ ਸੀ। ਵੀਡੀਓ ਵਿੱਚ ਮੁਲਜ਼ਮ ਵੱਲੋਂ ਦਿਖਾਈ ਗਈ ਪਿਸਤੌਲ ਇੱਕ ਖਿਡੌਣਾ ਬੰਦੂਕ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ।

ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ 2 ਦਿਨ ਪਹਿਲਾਂ ਇੱਕ ਨੌਜਵਾਨ ਨੇ ਹਥਿਆਰਾਂ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਕੇ ਐਸਐਚਓ ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ।

Likes:
0 0
Views:
386
Article Categories:
India News

Leave a Reply

Your email address will not be published. Required fields are marked *