ਕੈਂਟਰਬਰੀ ‘ਚ ਬੀਤੀ ਰਾਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਈ ਹਥਿਆਰ ਜ਼ਬਤ ਕੀਤੇ ਗਏ ਹਨ। ਪੁਲਿਸ ਨੇ ਇਸ ਹਫਤੇ ਕੁੱਲ 30 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨ੍ਹਾਂ ‘ਚ ਮੰਗੋਲਾਂ ਦੇ ਮੈਂਬਰ ਅਤੇ ਸਹਿਯੋਗੀ ਸ਼ਾਮਿਲ ਹਨ ਅਤੇ ਨਾਲ ਹੀ ਉਹ ਲੋਕ ਵੀ ਸ਼ਾਮਿਲ ਹਨ ਜੋ ਗਰੋਹ ਨਾਲ ਜੁੜੇ ਨਹੀਂ ਹਨ। 37 ਅਤੇ 30 ਸਾਲ ਦੀ ਉਮਰ ਦੀਆਂ ਦੋ ਔਰਤਾਂ ਨੂੰ ਅਰਨੁਈ ਤਲਾਸ਼ੀ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹੁਣ ਨਸ਼ੀਲੇ ਪਦਾਰਥਾਂ ਦੇ ਦੋਸ਼ਾਂ ‘ਚ ਕ੍ਰਾਈਸਟਚਰਚ ਜ਼ਿਲ੍ਹਾ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
