[gtranslate]

ਕੇਜਰੀਵਾਲ ਨੇ ਕੀਤਾ ਚੌਥੀ ਗਾਰੰਟੀ ਦਾ ਐਲਾਨ, ਕਿਹਾ- ‘ਪੰਜਾਬ ’ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਦਿੱਤੀ ਜਾਵੇਗੀ ਮੁਫ਼ਤ ਤੇ ਚੰਗੀ ਸਿੱਖਿਆ’

arvind kejriwal announces fourth guarantee

ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਚੌਥੀ ਗਾਰੰਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ‘ਚ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ।ਕੱਚੇ ਅਧਿਆਪਕਾਂ ਨੂੰ ਕੀਤਾ ਜਾਵੇਗਾ ਪੱਕਾ ।ਪੰਜਾਬ ‘ਚ ਨਵੇਂ ਸਕੂਲਾਂ ਦਾ ਕੀਤਾ ਨਿਰਮਾਣ ਕੀਤਾ ਜਾਵੇਗਾ। ਕੇਜਰੀਵਾਲ ਨੇ ਪਠਾਨਕੋਟ ‘ਚ ਕਿਹਾ ਕਿ ਪੰਜਾਬ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਸਿੱਖਿਆ ਮਿਲੇਗੀ, ਜਦਕਿ ਅਸੀਂ ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੀ ਦੇਵਾਂਗੇ।

ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਵੇਂ ਸਕੂਲ ਬਣਾਏ ਜਾਣਗੇ, ਜਿਨ੍ਹਾਂ ਸਕੂਲਾਂ ਨੂੰ ਦੇਖਣ ਲਈ ਬਾਹਰਲੇ ਮੁਲਕਾਂ ਤੋਂ ਲੋਕ ਪੰਜਾਬ ਆਉਣਗੇ। ਪੰਜਵੀਂ ਗਾਰੰਟੀ ਦਾ ਵੀ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਰਹੱਦ ‘ਤੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਜਦਕਿ ਅਪ੍ਰੇਸ਼ਨ ਦੌਰਾਨ ਜੇਕਰ ਕੋਈ ਪੁਲਿਸ ਮੁਲਾਜ਼ਮ ਸ਼ਹੀਦ ਹੁੰਦਾ ਹੈ ਤਾਂ ਉਸ ਨੂੰ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਸਿਆਸੀ ਹਲਚਲ ਵੀ ਤੇਜ਼ ਹੋ ਰਹੀ ਹੈ। ਹਰ ਪਾਰਟੀ ਲੋਕਾਂ ਨੂੰ ਆਪਣੇ ਨਾਲ ਜੋੜਨ ਦੇ ਲਈ ਵੱਖੋ-ਵੱਖਰੇ ਵਾਅਦੇ ਵੀ ਕਰ ਰਹੀ ਹੈ।

Leave a Reply

Your email address will not be published. Required fields are marked *