[gtranslate]

ਵੱਡੀ ਖਬਰ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ

aryan khan bail granted

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਮੁੰਡੇ ਆਰੀਅਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਕਰੂਜ਼ ਡਰੱਗਜ਼ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਆਰੀਅਨ ਦੀ ਜ਼ਮਾਨਤ ਪਟੀਸ਼ਨ ‘ਤੇ ਲਗਾਤਾਰ ਤਿੰਨ ਦਿਨ ਸੁਣਵਾਈ ਕਰਨ ਤੋਂ ਬਾਅਦ ਬੰਬੇ ਹਾਈ ਕੋਰਟ ਨੇ ਆਰੀਅਨ ਨੂੰ ਜ਼ਮਾਨਤ ਦੇ ਦਿੱਤੀ ਹੈ। ਆਰੀਅਨ ਖਾਨ ਦੀ ਤੀਜੀ ਕੋਸ਼ਿਸ਼ ਤੋਂ ਬਾਅਦ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸੈਸ਼ਨ ਕੋਰਟ ਨੇ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

21 ਦਿਨਾਂ ਤੱਕ ਜੇਲ੍ਹ ਵਿੱਚ ਰਹਿਣ ਪਿੱਛੋਂ ਆਰੀਅਨ ਨੂੰ ਇਹ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਨੇ ਕਰੂਜ਼ ਸ਼ਿਪ ਡਰੱਗ ਰੇਡ ਮਾਮਲੇ ਵਿੱਚ ਮੁਨਮੁਨ ਧਮੇਚਾ ਅਤੇ ਅਰਬਾਜ਼ ਮਰਚੈਂਟ ਨੂੰ ਵੀ ਜ਼ਮਾਨਤ ਦੇ ਦਿੱਤੀ ਹੈ। ਵਿਸਤ੍ਰਿਤ ਆਰਡਰ ਭਲਕੇ ਦਿੱਤੇ ਜਾਣਗੇ। ਉਮੀਦ ਹੈ ਕਿ ਕੱਲ ਜਾਂ ਸ਼ਨੀਵਾਰ ਤੱਕ ਸਾਰੇ ਜੇਲ ਤੋਂ ਬਾਹਰ ਆ ਜਾਣਗੇ।

Leave a Reply

Your email address will not be published. Required fields are marked *