ਲਖੀਮਪੁਰ ਖੀਰੀ ਮਾਮਲੇ ‘ਚ ਇਸ ਸਮੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਕਾਂਗਰਸ ਸਮੇਤ ਸਮੁੱਚਾ ਵਿਰੋਧੀ ਧਿਰ ਆਸ਼ੀਸ਼ ਮਿਸ਼ਰਾ ਨੂੰ ਲੈ ਕੇ ਰਾਜ ਅਤੇ ਕੇਂਦਰ ਸਰਕਾਰ ‘ਤੇ ਹਮਲੇ ਕਰ ਰਿਹਾ ਹੈ।
ਆਸ਼ੀਸ਼ ਦੇ ਪਿਤਾ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਬਰਖਾਸਤ ਕਰਨ ਦੀ ਮੰਗ ਵੀ ਚੁੱਕੀ ਜਾ ਰਹੀ ਹੈ। ਲਖੀਮਪੁਰ ਖੀਰੀ ਵਿੱਚ ਪਿਛਲੇ ਹਫਤੇ ਵਾਪਰੀ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਸੀਜੇਐਮ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਅਗਲੇ ਤਿੰਨ ਦਿਨਾਂ ਤੱਕ ਐਸਆਈਟੀ ਆਸ਼ੀਸ਼ ਤੋਂ ਹੋਰ ਪੁੱਛਗਿੱਛ ਕਰ ਸਕੇਗੀ।