ਕਾਂਗਰਸੀ ਆਗੂਆਂ ‘ਚ ਸ਼ੁਰੂ ਹੋਈਆਂ ਨਾਰਾਜ਼ਗੀਆ ਕੈਪਟਨ ਦੇ ਮੁੱਖ ਮੰਤਰੀ ਦੀ ਕੁਰਸੀ ਛੱਡਣ ਤੋਂ ਬਾਅਦ ਵੀ ਜਾਰੀ ਹਨ। ਜਿੱਥੇ ਪਹਿਲਾ ਕੈਪਟਨ ਤੇ ਸਿੱਧੂ ਵਿਚਕਾਰ ਤਲਖੀ ਬਰਕਰਾਰ ਸੀ। ਹੁਣ ਉਹ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਕਾਰ ਵੀ ਦਿਖ ਰਹੀ ਹੈ। ਜਿੱਥੇ ਬੀਤੇ ਕੁੱਝ ਸਮੇ ਤੋਂ ਸਿੱਧੂ ਪਾਰਟੀ ਤੋਂ ਨਰਾਜ਼ ਚੱਲ ਰਹੇ ਹਨ ਉੱਥੇ ਹੀ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੇ ਅੰਦਰੂਨੀ ਮੁੱਦਿਆਂ ‘ਤੇ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ।
ਇਸੇ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ 5 ਘੰਟੇ ਤੱਕ ਮੀਟਿੰਗ ਕੀਤੀ ਹੈ। ਜਿਸ ਤੋਂ ਬਾਅਦ ਤੁਰੰਤ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤ ਭੂਸ਼ਣ ਆਸ਼ੂ ਦਿੱਲੀ ਲਈ ਰਵਾਨਾ ਹੋ ਗਏ ਹਨ।