ਪਾਕਿਸਤਾਨ ਨੇ ਏਸ਼ੀਆ ਕੱਪ 2022 ਦੇ ਛੇਵੇਂ ਮੈਚ ਵਿੱਚ ਹਾਂਗਕਾਂਗ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ। ਪਾਕਿਸਤਾਨ ਨੇ ਇਹ ਮੈਚ 155 ਦੌੜਾਂ ਨਾਲ ਜਿੱਤਿਆ ਹੈ। ਇਸ ਜਿੱਤ ਤੋਂ ਬਾਅਦ ਪਾਕਿਸਤਾਨ ਦਾ ਅਗਲਾ ਮੁਕਾਬਲਾ ਭਾਰਤ ਨਾਲ ਹੋਵੇਗਾ। ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 4 ਸਤੰਬਰ ਨੂੰ ਸੁਪਰ-4 ਮੈਚ ‘ਚ ਆਹਮੋ-ਸਾਹਮਣੇ ਹੋਣਗੀਆਂ। ਇਸ ਦੇ ਨਾਲ ਹੀ ਹਾਂਗਕਾਂਗ ‘ਤੇ ਇਸ ਜਿੱਤ ਦੇ ਨਾਲ ਹੀ ਪਾਕਿਸਤਾਨ ਨੇ ਇਕ ਵੱਡਾ ਰਿਕਾਰਡ ਵੀ ਆਪਣੇ ਨਾਂ ਕਰ ਲਿਆ ਹੈ। ਦਰਅਸਲ ਟੀ-20 ਇਤਿਹਾਸ ‘ਚ ਪਾਕਿਸਤਾਨ ਸਭ ਤੋਂ ਜ਼ਿਆਦਾ ਦੌੜਾਂ ਨਾਲ ਮੈਚ ਜਿੱਤਣ ਦੇ ਮਾਮਲੇ ‘ਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।
