ਆਕਲੈਂਡ ‘ਚ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ‘ਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 10:30 ਵਜੇ ਵੇਸਲੇ ਕਮਿਊਨਿਟੀ ਸੈਂਟਰ ਦੇ ਨੇੜੇ ਸੈਂਡਰਿੰਗਮ ਰੋਡ ਐਕਸਟੈਂਸ਼ਨ ‘ਤੇ ਬੁਲਾਇਆ ਗਿਆ ਸੀ ਜਿਸ ਵਿੱਚ ਕਈ ਗੋਲੀਆਂ ਚੱਲਣ ਦੀ ਜਾਣਕਾਰੀ ਦਿੱਤੀ ਗਈ ਸੀ। ਡਿਟੈਕਟਿਵ ਸੀਨੀਅਰ ਸਾਰਜੈਂਟ ਕੈਥੀ ਬੋਸਟੌਕ ਨੇ ਕਿਹਾ ਕਿ ਘੱਟੋ-ਘੱਟ ਪੰਜ ਲੋਕਾਂ ਨੂੰ ਸੱਟਾਂ ਲੱਗੀਆਂ ਹਨ ਜੋ ਜਾਨਲੇਵਾ ਨਹੀਂ ਸਨ। ਉਹ ਹੁਣ ਹਸਪਤਾਲ ਵਿੱਚ ਹਨ।
ਬੋਸਟੌਕ ਨੇ ਕਿਹਾ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।