ਉੱਤਰ ਪ੍ਰਦੇਸ਼ ਦੇ ਦੇਵਬੰਦ ‘ਚ ਭੀਮ ਆਰਮੀ ਚੀਫ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਚੰਦਰਸ਼ੇਖਰ ਦੇ ਲੱਕ ‘ਚ ਗੋਲੀ ਲੱਗੀ ਹੈ, ਓਨਾ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਭੀਮ ਆਰਮੀ ਚੀਫ ਆਪਣੀ ਕਾਰ ‘ਚ ਕਿਸੇ ਪ੍ਰੋਗਰਾਮ ‘ਚ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਹੈ।
ਫਿਲਹਾਲ ਚੰਦਰਸ਼ੇਖਰ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਗੋਲੀਬਾਰੀ ‘ਚ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ ਸਨ। ਫਿਲਹਾਲ ਪੁਲਿਸ ਨੇ ਨਾਕਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ ਵਿੱਚ ਸੀਸੀਟੀਵੀ ਫੁਟੇਜ ਵੀ ਚੈਕ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਜਦੋਂ ਇਹ ਹਮਲਾ ਹੋਇਆ ਤਾਂ ਚੰਦਰਸ਼ੇਖਰ ਦਿੱਲੀ ਤੋਂ ਘਰ ਪਰਤ ਰਹੇ ਸਨ। ਇਸੇ ਲਈ ਰਸਤੇ ਵਿਚ ਹੀ ਦੇਵਬੰਦ ਵਿਚ ਉਨ੍ਹਾਂ ਦੇ ਕਾਫਲੇ ‘ਤੇ ਹਮਲਾ ਕੀਤਾ ਗਿਆ।