[gtranslate]

Breaking : ਕੇਜਰੀਵਾਲ ਦੇ ਘਰ ‘ਤੇ ਹੋਇਆ ਹਮਲਾ, ਤੋੜੇ ਕੈਮਰੇ ਤੇ ਬੈਰੀਅਰ, ਦੇਖੋ ਮੌਕੇ ਦੀਆਂ ਤਸਵੀਰਾਂ

attack on cm kejriwal house

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲੇ ਦੀ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਇਸ ਬਾਰੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ ਕੁੱਝ ਸਮਾਜ ਵਿਰੋਧੀ ਅਨਸਰਾਂ ਨੇ ਸੀਐਮ ਕੇਜਰੀਵਾਲ ਦੇ ਘਰ ‘ਤੇ ਹਮਲਾ ਕੀਤਾ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ। ਇਸ ਤੋਂ ਇਲਾਵਾ ਗੇਟ ’ਤੇ ਲੱਗੇ ਬੂਮ ਬੈਰੀਅਰ ਵੀ ਤੋੜ ਦਿੱਤੇ ਗਏ। ਮਨੀਸ਼ ਸਿਸੋਦੀਆ ਨੇ ਇਲਜ਼ਾਮ ਲਗਾਇਆ ਕਿ, “ਭਾਜਪਾ ਦੇ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਭੰਨਤੋੜ ਕੀਤੀ ਹੈ। ਇੰਨਾ ਹੀ ਨਹੀਂ, ਉਨ੍ਹਾਂ ਕਿਹਾ, “ਉਨ੍ਹਾਂ ਨੂੰ ਰੋਕਣ ਦੀ ਬਜਾਏ ਭਾਜਪਾ ਪੁਲਿਸ ਉਨ੍ਹਾਂ ਨੂੰ ਦਰਵਾਜ਼ੇ ਤੱਕ ਲੈ ਆਈ।”

ਪੁਲਿਸ ਮੁਤਾਬਿਕ ਭਾਜਪਾ ਯੁਵਾ ਮੋਰਚਾ ਦੇ ਕਰੀਬ 150-200 ਵਰਕਰਾਂ ਨੇ ਸਵੇਰੇ 11.30 ਵਜੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਦਿ ਕਸ਼ਮੀਰ ਫਾਈਲਜ਼ ਫਿਲਮ ਨੂੰ ਲੈ ਕੇ ਵਿਧਾਨ ਸਭਾ ‘ਚ ਦਿੱਤੇ ਕੇਜਰੀਵਾਲ ਦੇ ਬਿਆਨ ਖਿਲਾਫ ਇਹ ਪ੍ਰਦਰਸ਼ਨ ਰੱਖਿਆ ਗਿਆ ਸੀ । ਕਰੀਬ 1 ਵਜੇ ਕੁੱਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚ ਗਏ। ਉਨ੍ਹਾਂ ਦਰਵਾਜ਼ੇ ’ਤੇ ਪੇਂਟ ਸੁੱਟਿਆ ਅਤੇ ਇੱਥੇ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਪੁਲਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ 70 ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ। ਜਿਨ੍ਹਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *