ਨਿਊਜ਼ੀਲੈਂਡ ‘ਚ ਆਏ ਦਿਨ ਹੀ ਵਾਪਰ ਰਹੀਆਂ ਚੋਰੀ ਦੀਆ ਵਾਰਦਾਤਾਂ ਕਾਰਨ ਕਾਰੋਬਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਕਾਰ ਹੁਣ ਆਕਲੈਂਡ ਤੋਂ ਲੁੱਟ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਦਰਅਸਲ ਆਕਲੈਂਡ ਰੇ ਰਨੂਈ ਸਥਿਤ ਡੇਅਰੀ ਸ਼ਾਪ ‘ਤੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ 2 ਵਾਰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਆਕਲੈਂਡ ਪੁਲਿਸ ਮੁਤਾਬਿਕ ਲੁਟੇਰੇ ਨੌਜਵਾਨ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਚੋਰੀ ਦੀ ਗੱਡੀ ‘ਚ ਆਏ ਸਨ ਅਤੇ ਲੁੱਟ ਦੀ ਇੱਕ ਵੱਡੀ ਵਾਰਦਾਤ ਨੂੰ ਅੰਜ਼ਾਮ ਦੇ ਉੱਥੋਂ ਫਰਾਰ ਹੋ ਗਏ।
