ਆਕਲੈਂਡ ਵਿੱਚ ਇੱਕ ਪੁਲਿਸ ਅਧਿਕਾਰੀ ਉੱਤੇ ਝੂਠ ਬੋਲਣ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਪੁਸ਼ਟੀ ਕੀਤੀ ਕਿ ਅਧਿਕਾਰੀ ਕਥਿਤ ਅਪਰਾਧ ਦੇ ਸਬੰਧ ਵਿੱਚ ਅਦਾਲਤ ਦੇ ਸਾਹਮਣੇ ਹੈ ਇਹ ਮਾਮਲਾ ਟ੍ਰੈਫਿਕ ਮਾਮਲਿਆਂ ਨਾਲ ਸਬੰਧਿਤ ਜਨਵਰੀ 2023 ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅਧਿਕਾਰੀ ਨੂੰ ਫਿਲਹਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਕਿਹਾ, “ਪੁਲਿਸ ਇਸ ਬਾਰੇ ਹੋਰ ਟਿੱਪਣੀ ਕਰਨ ਦੇ ਯੋਗ ਨਹੀਂ ਹੈ ਕਿਉਂਕ ਇਹ ਮਾਮਲਾ ਆਕਲੈਂਡ ਜ਼ਿਲ੍ਹਾ ਅਦਾਲਤ ਦੇ ਸਾਹਮਣੇ ਹੈ।” ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਆਕਲੈਂਡ ਜ਼ਿਲ੍ਹਾ ਅਦਾਲਤ ਵਿੱਚ ਇੱਕ ਗੈਰ-ਦੋਸ਼ੀ ਪਟੀਸ਼ਨ ਦਾਖਲ ਕੀਤੀ ਹੈ।
