Fire and Emergency ਕੇਂਦਰੀ ਆਕਲੈਂਡ ਬਿਲਡਿੰਗ ਦੇ ਬੇਸਮੈਂਟ ਵਿੱਚ ਅੱਗ ਲੱਗਣ ਤੋਂ ਬਾਅਦ ਉਸ ਦੀ ਢਾਂਚਾਗਤ ਅਖੰਡਤਾ ਬਾਰੇ ਚਿੰਤਤ ਹੈ। ਕੂੜੇ ਨੂੰ ਅੱਗ ਲੱਗਣ ਕਾਰਨ ਪੂਰੇ ਨਿਊਮਾਰਕੀਟ ਵਿੱਚ ਧੂੰਆਂ ਫੈਲ ਗਿਆ ਅਤੇ ਰੇਲਵੇ ਸਟੇਸ਼ਨ ਨੂੰ ਕੁੱਝ ਸਮੇਂ ਲਈ ਖਾਲੀ ਕਰਵਾਕੇ ਬੰਦ ਕਰ ਦਿੱਤਾ ਗਿਆ ਹੈ। ਗਵਾਹਾਂ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ 1.30 ਵਜੇ ਸਟੇਸ਼ਨ ਦੇ ਨੇੜੇ ਇੱਕ ਕਾਰ ਪਾਰਕ ਤੋਂ ਸੰਘਣਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਸੀ। ਅੱਗ ਲੱਗਣ ‘ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ।
