ਮੈਲਬੋਰਨ ‘ਚ ਖੇਡੇ ਗਏ ਚੌਥੇ ਟੈਸਟ ਮੈਚ ‘ਚ ਆਸਟ੍ਰੇਲੀਆ ਨੇ ਜਿੱਤ ਦਰਜ ਕੀਤੀ ਹੈ। ਕੰਗਾਰੂਆਂ ਨੇ ਬਾਕਸਿੰਗ ਡੇ ਟੈਸਟ 184 ਦੌੜਾਂ ਨਾਲ ਜਿੱਤ ਲਿਆ ਹੈ। ਇਸ ਨਾਲ ਆਸਟ੍ਰੇਲੀਆ ਨੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ ਹੈ। ਹੁਣ ਭਾਰਤ ਲਈ ਡਬਲਯੂਟੀਸੀ ਫਾਈਨਲ ਵਿੱਚ ਪਹੁੰਚਣਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਟੈਸਟ ਦੇ ਪੰਜਵੇਂ ਦਿਨ ਭਾਰਤ ਨੂੰ 340 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ ‘ਚ ਟੀਮ ਇੰਡੀਆ 155 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਲਈ ਦੂਜੀ ਪਾਰੀ ਵਿੱਚ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ 84 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਪੈਟ ਕਮਿੰਸ ਅਤੇ ਸਕਾਟ ਬੋਲੈਂਡ ਨੇ ਤਿੰਨ-ਤਿੰਨ ਵਿਕਟਾਂ ਲਈਆਂ। ਨਾਥਨ ਲਿਓਨ ਨੂੰ ਵੀ ਦੋ ਸਫਲਤਾਵਾਂ ਮਿਲੀਆਂ।
