ਵਿਸ਼ਵ ਕੱਪ ਦਾ 18ਵਾਂ ਮੈਚ ਆਸਟ੍ਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਗਿਆ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 62 ਦੌੜਾਂ ਨਾਲ ਹਰਾ ਆਪਣੀ ਵਾਪਸੀ ਦਾ ਐਲਾਨ ਕਰ ਦਿੱਤਾ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ 367 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ‘ਚ ਪਾਕਿਸਤਾਨ ਦੀ ਟੀਮ 305 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਜਾ ਰਹੇ ਇਸ ਮੈਚ ‘ਚ ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਪਰ ਆਸਟ੍ਰੇਲੀਆਈ ਬੱਲੇਬਾਜ਼ਾਂ ਨੇ ਬਾਬਰ ਆਜ਼ਮ ਦੇ ਫੈਸਲੇ ਨੂੰ ਗਲਤ ਸਾਬਿਤ ਕਰ ਦਿੱਤਾ। ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਅਤੇ ਮਿਸ਼ੇਲ ਮਾਰਸ਼ ਨੇ ਸ਼ਾਨਦਾਰ ਸਾਂਝੇਦਾਰੀ ਕਰਕੇ ਆਸਟਰੇਲੀਆ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਸੀ।
