ਆਸਟ੍ਰੇਲੀਆ ਦੀ ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਵੀਰਵਾਰ ਨੂੰ ਸੰਸਦ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪੇਸ਼ ਕੀਤਾ। ਜੇਕਰ ਬਿੱਲ ਕਾਨੂੰਨ ਬਣ ਜਾਂਦਾ ਹੈ ਤਾਂ ਇਹ ਦੁਨੀਆ ਦਾ ਆਪਣੀ ਕਿਸਮ ਦਾ ਪਹਿਲਾ ਕਾਨੂੰਨ ਹੋਵੇਗਾ। ਰੋਲੈਂਡ ਨੇ ਕਿਹਾ ਕਿ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਮਾਪਿਆਂ ਲਈ ਵੱਡੀ ਚੁਣੌਤੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਬਿੱਲ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖਾਤੇ ਬਣਾਉਣ ਤੋਂ ਰੋਕਣ ਵਿੱਚ ਅਸਫਲ ਰਹਿਣ ਲਈ 5 ਕਰੋੜ ਆਸਟ੍ਰੇਲੀਆਈ ਡਾਲਰ (ਲਗਭਗ 3.3 ਕਰੋੜ ਅਮਰੀਕੀ ਡਾਲਰ) ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ। ਇੰਨ੍ਹਾਂ ‘ਚ Reddit, X, Instagram, ਟਿੱਕਟੌਕ, ਫੇਸਬੁੱਕ, ਸਨੈਪਚੈਟ ਵਰਗੇ ਪਲੇਟਫਾਰਮ ਸ਼ਾਮਲ ਹਨ।
