ਆਸਟ੍ਰੇਲੀਆ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ ਪੰਜਵੇਂ ਅਤੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਵਿੱਚ 54 ਦੌੜਾਂ ਨਾਲ ਹਰਾ ਕੇ ਲੜੀ 4-1 ਨਾਲ ਜਿੱਤ ਲਈ ਹੈ। ਪਿਛਲੇ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਐਸ਼ਲੇ ਗਾਰਡਨਰ ਅਤੇ ਗ੍ਰੇਸ ਹੈਰਿਸ ਦੇ ਤੇਜ਼ ਅਰਧ ਸੈਂਕੜਿਆਂ ਦੀ ਮਦਦ ਨਾਲ 196/4 ਦਾ ਵੱਡਾ ਸਕੋਰ ਬਣਾਇਆ ਸੀ। ਜਵਾਬ ‘ਚ ਭਾਰਤੀ ਟੀਮ ਦੀ ਬੱਲੇਬਾਜ਼ੀ ਬੁਰੀ ਤਰ੍ਹਾਂ ਫਿੱਕੀ ਰਹੀ। ਹੀਥਰ ਗ੍ਰਾਹਮ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਹੈਟ੍ਰਿਕ ਲਈ ਅਤੇ ਆਪਣੀ ਟੀਮ ਨੂੰ ਮੈਚ ਜਿੱਤਣ ‘ਚ ਅਹਿਮ ਯੋਗਦਾਨ ਪਾਇਆ।
