ਆਸਟਰੇਲੀਆ ਨੇ ਤੀਜੇ ਵਨਡੇ ਵਿੱਚ ਟੀਮ ਇੰਡੀਆ ਨੂੰ 190 ਦੌੜਾਂ ਨਾਲ ਹਰਾਇਆ ਹੈ। ਇਸ ਤਰ੍ਹਾਂ ਕੰਗਾਰੂਆਂ ਨੇ 3 ਮੈਚਾਂ ਦੀ ਵਨਡੇ ਸੀਰੀਜ਼ 3-0 ਨਾਲ ਜਿੱਤ ਲਈ। ਭਾਰਤੀ ਟੀਮ ਨੂੰ ਜਿੱਤ ਲਈ 339 ਦੌੜਾਂ ਦਾ ਟੀਚਾ ਮਿਲਿਆ ਸੀ। ਪਰ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ 32.4 ਓਵਰਾਂ ‘ਚ 148 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਆਸਟਰੇਲੀਆ ਦੀ ਕਪਤਾਨ ਐਲੀਸਾ ਹੀਲੀ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆ ਨੇ 50 ਓਵਰਾਂ ‘ਚ 7 ਵਿਕਟਾਂ ‘ਤੇ 338 ਦੌੜਾਂ ਦਾ ਵੱਡਾ ਸਕੋਰ ਬਣਾਇਆ ਸੀ। ਆਸਟ੍ਰੇਲੀਆ ਲਈ ਫੋਬੀ ਲਿਚਫੀਲਡ ਨੇ ਸ਼ਾਨਦਾਰ ਸੈਂਕੜਾ ਲਗਾਇਆ ਸੀ।