T20 ਵਿਸ਼ਵ ਕੱਪ ਸ਼ੁਰੂ ਹੋਣ ਤੋਂ ਬਾਅਦ ਪ੍ਰਸ਼ੰਸਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੋਵਾਂ ਵਿਚਾਲੇ ਇਹ ਸ਼ਾਨਦਾਰ ਮੈਚ 23 ਅਕਤੂਬਰ ਨੂੰ ਮੈਲਬੋਰਨ ‘ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ ‘ਚ ਬਾਬਰ ਆਜ਼ਮ ਸਾਬਕਾ ਦਿੱਗਜ ਭਾਰਤੀ ਖਿਡਾਰੀ ਸੁਨੀਲ ਗਾਵਸਕਰ ਨੂੰ ਮਿਲਦੇ ਨਜ਼ਰ ਆ ਰਹੇ ਹਨ।
ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਪਹਿਲਾਂ ਦੋਹਾਂ ਨੇ ਇੱਕ-ਦੂਜੇ ਦਾ ਹਾਲ-ਚਾਲ ਪੁੱਛਿਆ। ਫਿਰ ਸੁਨੀਲ ਗਾਵਸਕਰ ਨੇ ਬਾਬਰ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਸੁਨੀਲ ਗਾਵਸਕਰ ਨੇ ਬਾਬਰ ਆਜ਼ਮ ਨੂੰ ਬੱਲੇਬਾਜ਼ੀ ਟਿਪਸ ਦਿੱਤੇ। ਬਾਬਰ ਨੂੰ ਸਮਝਾਉਂਦੇ ਹੋਏ ਕਿਹਾ, ”ਜੇਕਰ ਤੁਹਾਡੀ ਸ਼ਾਟ ਦੀ ਚੋਣ ਚੰਗੀ ਹੈ ਤਾਂ ਕੋਈ ਸਮੱਸਿਆ ਨਹੀਂ ਹੈ। ਸਥਿਤੀ ਦੇ ਅਨੁਸਾਰ ਸ਼ਾਟ ਚੁਣੋ। ਧਿਆਨ ਯੋਗ ਹੈ ਕਿ ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਕਈ ਸਾਬਕਾ ਪਾਕਿਸਤਾਨੀ ਖਿਡਾਰੀਆਂ ਦੇ ਨਾਲ-ਨਾਲ ਟੀਮ ਦੇ ਮੌਜੂਦਾ ਖਿਡਾਰੀ ਵੀ ਨਜ਼ਰ ਆ ਰਹੇ ਸਨ।
Babar Azam 🇵🇰 meets Sunil Gavaskar 🇮🇳
❤️ 🏏 ❤️#T20WorldCup | #WeHaveWeWill pic.twitter.com/aYaB8lu6TJ
— Pakistan Cricket (@TheRealPCB) October 17, 2022
ਬੱਲੇਬਾਜ਼ੀ ਟਿਪਸ ਦੇਣ ਤੋਂ ਬਾਅਦ ਸੁਨੀਲ ਗਾਵਸਕਰ ਨੇ ਬਾਬਰ ਆਜ਼ਮ ਨੂੰ ਕੈਪ ‘ਤੇ ਆਪਣਾ ਆਟੋਗ੍ਰਾਫ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਾਬਰ ਆਜ਼ਮ ਰੋਹਿਤ ਸ਼ਰਮਾ ਨੂੰ ਵੱਡਾ ਦੱਸ ਕੇ ਸਾਰਿਆਂ ਦਾ ਦਿਲ ਜਿੱਤ ਚੁੱਕੇ ਹਨ। ਵਿਸ਼ਵ ਕੱਪ ਦੀ ਸ਼ੁਰੂਆਤ ‘ਚ ਹੋਈ ਪ੍ਰੈੱਸ ਕਾਨਫਰੰਸ ‘ਚ ਬਾਬਰ ਆਜ਼ਮ ਨੇ ਰੋਹਿਤ ਸ਼ਰਮਾ ਨੂੰ ਕਿਹਾ ਕਿ ਮੈਂ ਉਨ੍ਹਾਂ ਤੋਂ ਅਨੁਭਵ ਲੈਣ ਦੀ ਕੋਸ਼ਿਸ਼ ਕਰਦਾ ਹਾਂ।