ਮਾਨਸਾ ਪੁਲਿਸ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ 7 ਮਹੀਨਿਆਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੋਂ ਪੁੱਛਗਿੱਛ ਕਰ ਰਹੀ ਹੈ। ਬੱਬੂ ਮਾਨ ਬੁੱਧਵਾਰ ਨੂੰ ਮਾਨਸਾ ਦੇ ਸੀਆਈਏ ਸਟਾਫ਼ ਦੇ ਦਫ਼ਤਰ ਪੁੱਜੇ ਅਤੇ ਐਸਆਈਟੀ ਸਾਹਮਣੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ। SIT ਟੀਮ ਨੇ ਬੱਬੂ ਮਾਨ ਅਤੇ ਸਿੱਧੂ ਮੂਸੇਵਾਲਾ ਤੋਂ ਉਨ੍ਹਾਂ ਦੀ ਤਕਰਾਰ ਨੂੰ ਲੈ ਕੇ ਪੁੱਛਗਿੱਛ ਕੀਤੀ ਹੈ। ਪੰਜਾਬ ਦੇ ਜਿਨ੍ਹਾਂ ਵੱਡੇ ਗਾਇਕਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ, ਉਨ੍ਹਾਂ ਵਿੱਚ ਬੱਬੂ ਮਾਨ ਦਾ ਨਾਂ ਸਭ ਤੋਂ ਉੱਪਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਕੁੱਝ ਸਮਾਂ ਪਹਿਲਾਂ ਦੋਵਾਂ ਗਾਇਕਾਂ ਵਿਚਾਲੇ ਵਿਵਾਦ ਹੋਇਆ ਸੀ। ਸਿੱਧੂ ਮੂਸੇਵਾਲਾ ਨੇ ਵੀ ਬੱਬੂ ਮਾਨ ਦਾ ਨਾਮ ਲਏ ਬਿਨਾਂ ਆਪਣਾ ਪੱਖ ਲਾਈਵ ਆ ਕੇ ਰੱਖਿਆ ਸੀ। ਇੱਥੋਂ ਤੱਕ ਕਿ ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਦੋਵਾਂ ਧਿਰਾਂ ਦੇ ਪ੍ਰਸ਼ੰਸਕ ਆਹਮੋ-ਸਾਹਮਣੇ ਆ ਗਏ ਸੀ।
ਗਾਇਕ ਬੱਬੂ ਮਾਨ ਤੋਂ ਇਲਾਵਾ ਪੰਜਾਬ ਪੁਲਿਸ ਨੇ ਗਾਇਕ ਮਨਕੀਰਤ ਔਲਖ ਤੋਂ ਵੀ ਪੁੱਛਗਿੱਛ ਕੀਤੀ ਹੈ। ਮਨਕੀਰਤ ਔਲਖ ਤੋਂ ਪਹਿਲਾਂ ਐਨਆਈਏ ਵੀ ਪੁੱਛਗਿੱਛ ਕਰ ਚੁੱਕੀ ਹੈ। ਹੁਣ ਮਨਕੀਰਤ ਨੇ ਪੰਜਾਬ ਪੁਲਿਸ ਦੇ ਸਵਾਲਾਂ ਦੇ ਜਵਾਬ ਦਿੱਤੇ ਹਨ।