ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਨਮੋਲ ਗਗਨ ਮਾਨ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, ”ਸਿਆਸਤ ਤੋਂ ਪਰੇ, ਇੱਕ ਕਲਾਕਾਰ ਹੋਣ ਦੇ ਨਾਤੇ ਅਨਮੋਲ ਗਗਨ ਮਾਨ ‘ਤੇ ਪੰਜਾਬ ਦੀਆਂ ਧੀਆਂ ‘ਤੇ ਪ੍ਰਸ਼ਾਸਨ ਵਲੋਂ ਕੀਤੇ ਅੱਤਿਆਚਾਰ ਦੀ ਅਸੀਂ ਸਾਫ਼ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਾਂ। ਦੂਜੀ ਗੱਲ, ਕੁੱਝ ਸ਼ਲਾਰੂਆਂ ਤੇ ਖੱਚਾਂ ਨੇ ਫੋਟੋ ‘ਤੇ ਭੱਦੀ ਸ਼ਬਦਾਵਲੀ ਵਰਤੀ, ਉਨ੍ਹਾਂ ਲਾਹਨਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਇੱਕ ਕਲਾਕਾਰ ਹੋਣ ਦੇ ਨਾਤੇ ਅਨਮੋਲ ਤੁਹਾਡੇ ਹਰ ਦੁੱਖ ਸੁੱਖ ‘ਚ ਨਾਲ ਖੜ੍ਹੇ ਆ…।”
View this post on Instagram
ਦੱਸ ਦੇਈਏ ਕਿ ਦੇਸ਼ ਭਰ ‘ਚ ਔਰਤਾਂ ‘ਤੇ ਹੋ ਰਹੇ ਹਮਲਿਆਂ ਅਤੇ ਵੱਧ ਰਹੀਆਂ ਬਦਸਲੂਕੀ ਦੀਆਂ ਘਟਨਾਵਾਂ ਖ਼ਿਲਾਫ਼ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਪੰਜਾਬ ਭਾਜਪਾ ਦੇ ਚੰਡੀਗੜ੍ਹ ਸਥਿਤ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਾਰਨ ਪੁਲਸ ਨੇ ਭੀੜ ਨੂੰ ਖਦੇੜਣ ਲਈ ਵਾਟਰ ਕੈਨਨ ਦਾ ਪ੍ਰਯੋਗ ਵੀ ਕੀਤਾ ਸੀ। ਇਸ ਦੌਰਾਨ ਪੰਜਾਬ ਦੀ ਉੱਘੀ ਗਾਇਕਾ ‘ਤੇ ਮਹਿਲਾ ਵਿੰਗ ਦੀ ਪ੍ਰਧਾਨ ਅਨਮੋਲ ਗਗਨ ਮਾਨ ਵੀ ਪਹੁੰਚੀ ਸੀ। ਇਸ ਦੌਰਾਨ ਅਨਮੋਲ ਗਗਨ ਮਾਨ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਉਣਾ ਪਿਆ ਸੀ। ਜਿਸ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਸੀ। ਇਸ ‘ਤੇ ਸੋਸ਼ਲ ਮੀਡੀਆ ‘ਤੇ ਲੋਕਾਂ ਵਲੋਂ ਕਾਫੀ ਕਮੈਂਟ ਵੀ ਕੀਤੇ ਗਏ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਅਨਮੋਲ ਗਗਨ ਮਾਨ ਦੀ ਹਾਲਤ ਇੱਕ ਵਾਰ ਮੁੜ ਗੰਭੀਰ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦੁਬਾਰਾ ਦਾਖ਼ਲ ਕਰਵਾਉਣਾ ਪਿਆ।
ਇਸਦੇ ਨਾਲ ਹੀ ਕਰਨਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ‘ਬੱਬੂ ਮਾਨ ਨੇ ਵੱਡਾ ਐਲਾਨ ਕੀਤਾ ਹੈ। ਬੱਬੂ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ”ਸ਼ਾਂਤਮਈ ਧਰਨਾਕਾਰੀ ਕਿਸਾਨਾਂ ‘ਤੇ ਡਾਂਗ ਵਰ੍ਹਉਣ ਵਾਲੇ ਹਰ ਪੁਲਸ ਮੁਲਾਜ਼ਮ ਦਾ ਪਿੰਡ-ਪਿੰਡ ਸ਼ਹਿਰ-ਸ਼ਹਿਰ ਸਮਾਜਿਕ ਪੱਧਰ ‘ਤੇ ਬਾਈਕਾਟ ਕੀਤਾ ਜਾਵੇ। ਮੈਂ ਅੱਜ ਤੋਂ ਕਰਦਾ ਹਾਂ। ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਹਰ ਸਿਆਸੀ ਜਮਾਤ ਦਾ ਬਾਈਕਾਟ ਕੀਤਾ ਜਾਵੇ।”