ਗਾਇਕ ਅਤੇ ਅਦਾਕਾਰ ਬੱਬੂ ਮਾਨ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਉਨ੍ਹਾਂ ਦਾ ਫੇਸਬੁੱਕ ਅਕਾਊਂਟ ਹੈਕ ਹੋ ਗਿਆ ਹੈ। ਫੇਸਬੁੱਕ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਇਸ ਨੂੰ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਬੱਬੂ ਮਾਨ ਨੇ ਇਹ ਜਾਣਕਾਰੀ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ‘ਚ ਸਾਂਝੀ ਕੀਤੀ ਹੈ, ਤਾਂ ਜੋ ਫੈਨਜ਼ ਨੂੰ ਵੀ ਇਸ ਬਾਰੇ ਜਾਣਕਾਰੀ ਮਿਲ ਸਕੇ। ਦੱਸ ਦਈਏ ਕਿ ਅਕਾਊਂਟ ਹੈਂਕ ਹੋਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਬੱਬੂ ਮਾਨ ਦਾ ਫੇਸਬੁੱਕ ਅਕਾਊਂਟ ਅਚਾਨਕ ਲਾਕ ਹੋ ਗਿਆ ਅਤੇ ਉਸ ਨੇ ਫੇਸਬੁੱਕ ‘ਤੇ ਆਉਣਾ ਵੀ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਬੱਬੂ ਮਾਨ ਦੀ ਸੋਸ਼ਲ ਮੀਡੀਆ ਟੀਮ ਨੇ ਫੇਸਬੁੱਕ ਨਾਲ ਸੰਪਰਕ ਕੀਤਾ ਸੀ।