[gtranslate]

ਡਿੱਗਣੇ ਸ਼ੁਰੂ ਹੋਏ ਵੱਡੇ ਥੰਮ ! ਪ੍ਰਕਾਸ਼ ਬਾਦਲ, ਕੈਪਟਨ, ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਪਿੱਛੇ

badal captain sidhu and sukhbir badal

ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਤਾਜ਼ਾ ਰੁਝਾਨਾਂ ਮੁਤਾਬਕ ਪਹਿਲੇ ਗੇੜ ਵਿੱਚ ਰਾਜਨੀਤੀ ਦੇ ਵੱਡੇ ਥਮ ਡਿੱਗਣੇ ਸ਼ੁਰੂ ਹੋ ਗਏ ਨੇ। ਰੁਝਾਨਾਂ ਅਨੁਸਾਰ ਲੰਬੀ ਤੋਂ ਪ੍ਰਕਾਸ਼ ਬਾਦਲ, ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਅਤੇ ਜਲਾਲਾਬਾਦ ਤੋਂ ਸੁਖਬੀਰ ਬਾਦਲ ਪਿੱਛੇ ਚੱਲ ਰਹੇ ਨੇ।

ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ। ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ਵਿੱਚ ਜਾਵੇਗੀ । ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋ ਗਈ ਹੈ। ਸੂਬੇ ਭਰ ਦੇ ਵੋਟਰਾਂ ਨੂੰ 20 ਫਰਵਰੀ ਨੂੰ ਪਈਆਂ ਵੋਟਾਂ ਤੋਂ ਬਾਅਦ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਸੀ।

Leave a Reply

Your email address will not be published. Required fields are marked *