ਬਾਂਦਾ ਜੇਲ੍ਹ ਵਿੱਚ ਬੰਦ ਮਾਫੀਆ ਡਾਨ ਮੁਖਤਾਰ ਅੰਸਾਰੀ (63) ਦੀ ਮੌਤ ਹੋ ਗਈ ਹੈ। ਜੇਲ ਵਿਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੁਖਤਾਰ ਨੂੰ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਸੀ। ਅੰਸਾਰੀ ਦੀ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਉਸ ਨੂੰ ਪਹਿਲਾਂ ਆਈਸੀਯੂ ਅਤੇ ਫਿਰ ਸੀਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ। ਮੁਖਤਾਰ ਅੰਸਾਰੀ ਦੀ ਮੌਤ ਨਾਲ ਜੁੜੀਆਂ ਖਬਰਾਂ ਤੋਂ ਬਾਅਦ ਮਊ ਅਤੇ ਗਾਜ਼ੀਪੁਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸ ਦੇਈਏ ਕਿ ਜੇਲ ‘ਚ ਬੇਹੋਸ਼ ਹੋਣ ਤੋਂ ਬਾਅਦ ਮੁਖਤਾਰ ਅੰਸਾਰੀ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 9 ਡਾਕਟਰਾਂ ਦੀ ਟੀਮ ਅੰਸਾਰੀ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਸੀ ਪਰ ਅੰਸਾਰੀ ਦੀ ਸਿਹਤ ‘ਚ ਕੋਈ ਸੁਧਾਰ ਨਹੀਂ ਹੋਇਆ।
ਦੱਸ ਦੇਈਏ ਕਿ ਮੁਖਤਾਰ ਅੰਸਾਰੀ ਨੂੰ ਰਾਤ ਕਰੀਬ 9 ਵਜੇ ਦਿਲ ਦਾ ਦੌਰਾ ਪਿਆ ਸੀ ਅਤੇ ਉਹ ਬੇਹੋਸ਼ ਹੋ ਗਿਆ ਸੀ। ਇਸ ਤੋਂ ਬਾਅਦ ਅੰਸਾਰੀ ਨੂੰ ਤੁਰੰਤ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ। ਇਹ ਖਬਰ ਆਉਣ ਤੋਂ ਬਾਅਦ ਮੁਖਤਾਰ ਦਾ ਪਰਿਵਾਰ ਗਾਜ਼ੀਪੁਰ ਤੋਂ ਬਾਂਦਾ ਰਵਾਨਾ ਹੋ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਾਂਦਾ ਜੇਲ੍ਹ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।