ਪੰਜਾਬ ਦੀ ਸਿਆਸਤ ‘ਚ ਇੱਕ ਵਾਰ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਇੱਕ ਸਮੇਂ ਲੁਧਿਆਣਾ ਦੀ ਰਾਜਨੀਤੀ ’ਚ ਵੱਖਰਾ ਦਬਦਬਾ ਰੱਖਣ ਵਾਲੇ ਬੈਂਸ ਭਰਾਵਾਂ ਨੇ ਹੁਣ ਕਾਂਗਰਸ ਦਾ ਹੱਥ ਫੜ ਲਿਆ ਹੈ। ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਆਪਣੀ ਪਾਰਟੀ ਦਾ ਵੀ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ ਹੈ।
ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਜਾ ਵੜਿੰਗ ਕੱਲ ਯਾਨੀ ਸੋਮਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਬੈਂਸ ਭਰਾ ਇਸ ਦੌਰਾਨ ਉਨ੍ਹਾਂ ਨਾਲ ਮੌਜੂਦ ਰਹਿ ਸਕਦੇ ਹਨ।