[gtranslate]

ਹੁਣ ਬੈਂਸ ਭਰਾ ਵੀ ਫੜਨਗੇ BJP ਦਾ ਪੱਲਾ, ਭਾਜਪਾ ‘ਚ ਸ਼ਾਮਿਲ ਹੋਣ ਦੀ ਚਰਚਾ ਹੋਈ ਤੇਜ਼ !

bains brothers may join bjp

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਚਰਚੇ ਹੋ ਰਹੇ ਹਨ। ਸੂਤਰਾਂ ਮੁਤਾਬਿਕ ਦੋਵੇਂ ਆਗੂ ਭਾਜਪਾ ਦੇ ਕੇਂਦਰੀ ਆਗੂਆਂ ਦੇ ਸੰਪਰਕ ‘ਚ ਹਨ। ਅਗਲੇ ਹਫਤੇ ਲੋਕ ਇਨਸਾਫ ਪਾਰਟੀ ਦੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਦੇ ਅਗਲੇ ਦਿਨਾਂ ਵਿਚ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਆਉਣ ਵਾਲੀਆਂ ਨਿਗਮ ਚੋਣਾਂ ਤੇ ਲੋਕ ਸਭਾ ਚੋਣਾਂ ’ਚ ਦੋਵੇਂ ਭਾਜਪਾ ਦਾ ਪੱਲਾ ਫੜ ਕੇ ਚੋਣ ਲੜ ਸਕਦੇ ਹਨ। ਅਗਲੇ ਹਫ਼ਤੇ ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ’ਚ ਇਸ ਸਬੰਧੀ ਐਲਾਨ ਹੋ ਸਕਦਾ ਹੈ।

Leave a Reply

Your email address will not be published. Required fields are marked *