ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਸ਼ਨੀਵਾਰ ਸ਼ਾਮ ਨੂੰ ਅਚਾਨਕ ਬਿਮਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ. ‘ਚ ਦਾਖਲ ਕਰਵਾਇਆ ਗਿਆ ਹੈ। ਕੁੱਝ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਦਿਲ ‘ਚ ਪਾਏ ਸਟੰਟ ‘ਚ ਕੁੱਝ ਸਮੱਸਿਆ ਆਈ ਹੈ।ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਅਤੇ ਇਲਾਜ ‘ਚ ਲੱਗੀ ਹੋਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੱਸ ਦੇਈਏ ਬਲਕੌਰ ਸਿੰਘ ਰਾਹੁਲ ਗਾਂਧੀ ਨਾਲ ਪੰਜਾਬ ‘ਚ ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ‘ਚ ਵੀ ਨਜਰ ਆਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨੇ ਵੀ ਉਨ੍ਹਾਂ ਦਾ ਪੂਰਾ ਸਨਮਾਨ ਕੀਤਾ ਸੀ। ਉੱਥੇ ਹੀ ਇਸ ਦੌਰਾਨ ਬਲਕੌਰ ਸਿੰਘ ਨੇ ਮੀਡੀਆ ਦੇ ਸਾਹਮਣੇ ਸਟੰਟ ਅਤੇ ਭੀੜ ਵਿੱਚ ਘਬਰਾਹਟ ਹੋਣ ਬਾਰੇ ਵੀ ਦੱਸਿਆ ਸੀ।