ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਵੇਰੇ ਸਾਢੇ ਅੱਠ ਵਜੇ ਜੇਲ੍ਹ ਸਟਾਫ਼ ਨੇ ਨਾਸ਼ਤਾ ਅਤੇ ਚਾਹ ਪਰੋਸੀ ਸੀ ਪਰ ਬਲਵੰਤ ਸਿੰਘ ਰਾਜੋਆਣਾ ਨੇ ਖਾਣ ਪੀਣ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਜੇਲ੍ਹ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਨਾਸ਼ਤਾ ਕਰਨ ਦੀ ਬੇਨਤੀ ਕੀਤੀ ਸੀ ਪਰ ਬਲਵੰਤ ਸਿੰਘ ਰਾਜੋਆਣਾ ਆਪਣੀ ਭੁੱਖ ਹੜਤਾਲ ਨਾ ਤੋੜਨ ‘ਤੇ ਅੜੇ ਰਹੇ।
ਦਰਅਸਲ, ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ਵਾਪਿਸ ਲੈਣ ਲਈ ਕਿਹਾ ਸੀ। ਪਟੀਸ਼ਨ ਵਾਪਿਸ ਨਾ ਲਏ ਜਾਣ ‘ਤੇ ਰਾਜੋਆਣਾ ਨੇ ਹੜਤਾਲ ਸ਼ੁਰੂ ਕਰ ਦਿੱਤੀ ਸੀ। ਦੁਪਹਿਰ ਕਰੀਬ 12 ਵਜੇ ਰੋਜ਼ਾਨਾ ਦੀ ਭੈਣ ਕਮਲਦੀਪ ਕੌਰ ਵੀ ਉਨ੍ਹਾਂ ਨੂੰ ਮਿਲਣ ਜੇਲ੍ਹ ਪਹੁੰਚੇ ਸੀ। ਕਮਲਦੀਪ ਕੌਰ ਨੇ ਕਿਹਾ ਕਿ ਰਾਜੋਆਣਾ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਵਾਪਿਸ ਨਹੀਂ ਲਈ ਜਾਂਦੀ।