ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜੇ ਗਏ ਆਪਣੇ ਅਸਤੀਫੇ ‘ਚ ਉਨ੍ਹਾਂ ਨੇ ਅਹੁਦਾ ਛੱਡਣ ਦੇ ਨਿੱਜੀ ਕਾਰਨ ਦੱਸੇ ਹਨ। ਪੁਰੋਹਿਤ ਸ਼ੁੱਕਰਵਾਰ (2 ਫਰਵਰੀ) ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਆਏ ਸਨ। ਬਨਵਾਰੀਲਾਲ ਪੁਰੋਹਿਤ ਨੇ ਅਗਸਤ 2021 ਵਿੱਚ ਪੰਜਾਬ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਸੀ। ਉਹ 2017 ਤੋਂ 2021 ਤੱਕ ਤਾਮਿਲਨਾਡੂ ਦੇ ਰਾਜਪਾਲ ਰਹੇ। ਇਸ ਤੋਂ ਪਹਿਲਾਂ ਉਹ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਰਹਿ ਚੁੱਕੇ ਹਨ। ਪੁਰੋਹਿਤ ਭਾਰਤੀ ਜਨਤਾ ਪਾਰਟੀ ਦੇ ਨੇਤਾ ਹਨ। ਉਹ ਨਾਗਪੁਰ ਤੋਂ ਤਿੰਨ ਵਾਰ ਸਾਂਸਦ ਰਹਿ ਚੁੱਕੇ ਹਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ‘ਚ ਹੋਇਆ ਸੀ।
