[gtranslate]

ਦੀਪ ਸਿੱਧੂ ਤੋਂ ਬਾਅਦ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਹੋਇਆ ਦਿਹਾਂਤ, 69 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

bappi lahiri dies in mumbai hospital

ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਦਿਹਾਂਤ ਹੋ ਗਿਆ ਹੈ। 69 ਸਾਲਾ ਬੱਪੀ ਲਹਿਰੀ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਏ ਹਨ। ਬੱਪੀ ਲਹਿਰੀ ਔਬਸਟਰਕਟਿਵ ਸਲੀਪ ਐਪਨੀਆ (ਓਐਸਏ) ਬਿਮਾਰੀ ਤੋਂ ਪੀੜਤ ਸਨ। ਬੱਪੀ ਪਿਛਲੇ ਇੱਕ ਸਾਲ ਤੋਂ OSA ਦੀ ਸਮੱਸਿਆ ਤੋਂ ਪੀੜਤ ਹਨ। ਇਸ ਗੰਭੀਰ ਸਮੱਸਿਆ ਕਾਰਨ ਬੱਪੀ ਦਾ 29 ਦਿਨਾਂ ਤੱਕ ਜੁਹੂ ਦੇ ਕ੍ਰਿਟੀਕੇਅਰ ਹਸਪਤਾਲ ‘ਚ ਭਰਤੀ ਰਹੇ। ਉਨ੍ਹਾਂ ਦੀ ਮੌਤ ਤੋਂ ਇੱਕ ਦਿਨ ਪਹਿਲਾਂ 15 ਫਰਵਰੀ ਨੂੰ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਪਰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਇੱਕ ਦਿਨ ਬਾਅਦ, ਬੱਪੀ ਦਾ ਦੀ ਸਿਹਤ ਫਿਰ ਵਿਗੜ ਗਈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਕ੍ਰਿਟੀਕੇਅਰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਨੇ ਰਾਤ ਕਰੀਬ 11:45 ‘ਤੇ ਹਸਪਤਾਲ ‘ਚ ਆਖਰੀ ਸਾਹ ਲਏ। ਡਾਕਟਰਾਂ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਬੱਪੀ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਕੀਤਾ ਜਾਵੇਗਾ। ਉੱਥੇ ਹੀ ਬੀਤੀ ਰਾਤ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਵੀ ਇੱਕ ਸੜਕ ਹਾਦਸੇ ‘ਚ ਮੌਤ ਹੋਈ ਹੈ।

Leave a Reply

Your email address will not be published. Required fields are marked *